ਉਮਰਾਂ 'ਚ ਕੀ ਰੱਖਿਆ! 60 ਸਾਲਾਂ ਦੇ ਦਾਰਾ ਸੇਖਵਾਂ ਨੇ ਨੇਪਾਲ 'ਚ ਜਿੱਤਿਆ ਪਾਵਰਲਿਫਟਿੰਗ ਗੋਲਡ ਮੈਡਲ


 ਜੇਕਰ ਮਨ ਵਿੱਚ ਕੁਝ ਕਰ ਗੁਜ਼ਰਨ ਦਾ ਜਜ਼ਬਾ ਹੋਵੇ ਅਤੇ ਮਿਹਨਤ ਕਰਨ ਦਾ ਹੌਸਲਾ ਹੋਵੇ ਤਾਂ ਉਮਰ ਕਦੇ ਵੀ ਕਾਮਯਾਬੀ ਦੇ ਰਾਹ ਵਿੱਚ ਰੁਕਾਵਟ ਨਹੀਂ ਬਣਦੀ। ਇਸ ਗੱਲ ਨੂੰ ਸੱਚ ਕਰ ਦਿਖਾਇਆ ਹੈ ਬਟਾਲਾ ਦੇ ਰਹਿਣ ਵਾਲੇ ਦੀਦਾਰ ਸਿੰਘ ਉਰਫ਼ ਦਾਰਾ ਸੇਖਵਾਂ ਨੇ, ਜਿਨ੍ਹਾਂ ਨੇ ਲਗਭਗ 60 ਸਾਲ ਦੀ ਉਮਰ ਵਿੱਚ ਨੇਪਾਲ ਵਿਖੇ ਕਰਵਾਏ ਗਏ ਅੰਤਰਰਾਸ਼ਟਰੀ ਪਾਵਰ ਲਿਫਟਿੰਗ ਮੁਕਾਬਲੇ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਸੋਨ ਤਗਮਾ ਜਿੱਤ ਕੇ ਦੇਸ਼ ਅਤੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਉਨ੍ਹਾਂ ਦੀ ਇਸ ਪ੍ਰਾਪਤੀ ਨਾਲ ਬਟਾਲਾ ਵਿੱਚ ਖੁਸ਼ੀ ਦੀ ਲਹਿਰ ਹੈ।

ਦੀਦਾਰ ਸਿੰਘ ਉਰਫ਼ ਦਾਰਾ ਸੇਖਵਾਂ ਦਾ ਸਰੀਰ ਅਤੇ ਉਨ੍ਹਾਂ ਦੀ ਫਿਟਨੈੱਸ ਅੱਜ ਵੀ ਚੰਗੇ-ਚੰਗੇ ਨੌਜਵਾਨਾਂ ਨੂੰ ਮਾਤ ਦਿੰਦੀ ਹੈ। ਨਿਯਮਤ ਕਸਰਤ, ਸੰਤੁਲਿਤ ਖੁਰਾਕ ਅਤੇ ਸਾਲਾਂ ਦੀ ਸਖ਼ਤ ਮਿਹਨਤ ਸਦਕਾ ਉਨ੍ਹਾਂ ਨੇ ਆਪਣੇ ਆਪ ਨੂੰ ਫਿੱਟ ਰੱਖਿਆ ਹੋਇਆ ਹੈ। ਉਨ੍ਹਾਂ ਦੀ ਜ਼ਿੰਦਗੀ ਉਨ੍ਹਾਂ ਲੋਕਾਂ ਲਈ ਪ੍ਰੇਰਣਾ ਹੈ, ਜੋ ਉਮਰ ਵਧਣ ਦੇ ਨਾਲ ਆਪਣੇ ਸੁਪਨਿਆਂ ਨੂੰ ਅਧੂਰਾ ਛੱਡ ਦਿੰਦੇ ਹਨ।

ਦੀਦਾਰ ਸਿੰਘ ਉਰਫ਼ ਦਾਰਾ ਸੇਖਵਾਂ ਨੇ ਦੱਸਿਆ ਕਿ ਨੇਪਾਲ ਵਿੱਚ 9, 10 ਅਤੇ 11 ਤਰੀਕ ਨੂੰ ਹੋਏ ਮੁਕਾਬਲਿਆਂ ਵਿੱਚ ਉਨ੍ਹਾਂ ਨੇ ਆਪਣੀ ਕੈਟਾਗਰੀ ਵਿੱਚ ਹਿੱਸਾ ਲਿਆ। ਉਨ੍ਹਾਂ ਨੇ ਡੈੱਡਲਿਫਟ ਵਿੱਚ ਲਗਭਗ 90 ਤੋਂ 100 ਕਿਲੋਗ੍ਰਾਮ ਭਾਰ ਚੁੱਕਦਿਆਂ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਪਹਿਲਾ ਸਥਾਨ ਹਾਸਲ ਕਰਕੇ ਗੋਲਡ ਮੈਡਲ ਆਪਣੇ ਨਾਮ ਕੀਤਾ। ਉਨ੍ਹਾਂ ਮੁਤਾਬਕ ਅੰਤਰਰਾਸ਼ਟਰੀ ਪੱਧਰ ’ਤੇ ਇਹ ਉਨ੍ਹਾਂ ਦਾ ਪਹਿਲਾ ਪਾਵਰ ਲਿਫਟਿੰਗ ਮੁਕਾਬਲਾ ਸੀ, ਜਿਸ ਵਿੱਚ ਸੋਨ ਤਗਮਾ ਜਿੱਤਣਾ ਉਨ੍ਹਾਂ ਲਈ ਮਾਣ ਵਾਲੀ ਗੱਲ ਹੈ।

ਦੀਦਾਰ ਸਿੰਘ ਉਰਫ਼ ਦਾਰਾ ਸੇਖਵਾਂ ਇਸ ਤੋਂ ਪਹਿਲਾਂ ਵੀ ਖੇਡਾਂ ਦੇ ਖੇਤਰ ਵਿੱਚ ਕਈ ਪ੍ਰਾਪਤੀਆਂ ਕਰ ਚੁੱਕੇ ਹਨ। ਉਹ ਰਾਸ਼ਟਰੀ ਪੱਧਰ ਦੇ ਮੁਕਾਬਲਿਆਂ ਵਿੱਚ ਹਿੱਸਾ ਲੈਣ ਦੇ ਨਾਲ ਬਾਡੀ ਬਿਲਡਿੰਗ ਅਤੇ ਹੋਰ ਤਾਕਤ ਵਾਲੀਆਂ ਖੇਡਾਂ ਵਿੱਚ ਵੀ ਆਪਣੀ ਪਛਾਣ ਬਣਾ ਚੁੱਕੇ ਹਨ। ਉਨ੍ਹਾਂ ਕੋਲ ਕਈ ਟਰਾਫੀਆਂ ਅਤੇ ਸੋਨੇ ਤੇ ਚਾਂਦੀ ਦੇ ਤਗਮੇ ਹਨ। ਉਨ੍ਹਾਂ ਨੇ ਦੱਸਿਆ ਕਿ 40 ਸਾਲ ਦੀ ਉਮਰ ਤੋਂ ਬਾਅਦ ਉਨ੍ਹਾਂ ਦਾ ਰੁਝਾਨ ਮੁੜ ਕਸਰਤ ਅਤੇ ਬਾਡੀ ਬਿਲਡਿੰਗ ਵੱਲ ਵਧਿਆ ਅਤੇ ਇਸ ਤੋਂ ਬਾਅਦ ਉਨ੍ਹਾਂ ਨੇ ਪਿੱਛੇ ਮੁੜ ਕੇ ਨਹੀਂ ਦੇਖਿਆ।

ਦੀਦਾਰ ਸਿੰਘ ਉਰਫ਼ ਦਾਰਾ ਸੇਖਵਾਂ ਨੇ ਆਪਣੀ ਕਾਮਯਾਬੀ ਦਾ ਸਿਹਰਾ ਪਰਿਵਾਰ, ਦੋਸਤਾਂ, ਖੇਡ ਪ੍ਰੇਮੀਆਂ ਅਤੇ ਸਹਿਯੋਗੀਆਂ ਨੂੰ ਦਿੱਤਾ। ਉਨ੍ਹਾਂ ਖ਼ਾਸ ਤੌਰ ’ਤੇ ਰੋਹਿਤ ਸ਼ਰਮਾ ਅਤੇ ਮੋਹਿਤ ਸ਼ਰਮਾ ਵੱਲੋਂ ਮਿਲੇ ਸਹਿਯੋਗ ਦਾ ਜ਼ਿਕਰ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਕਸਰਤ ਲਈ ਸਮਾਂ ਅਤੇ ਸਹੂਲਤਾਂ ਮੁਹੱਈਆ ਕਰਵਾਉਣ ਵਿੱਚ ਮਦਦ ਕੀਤੀ। ਇਸ ਤੋਂ ਇਲਾਵਾ ਹੋਰ ਖੇਡ ਪ੍ਰੇਮੀਆਂ ਅਤੇ ਸਹਿਯੋਗੀਆਂ ਨੇ ਵੀ ਉਨ੍ਹਾਂ ਦਾ ਹੌਸਲਾ ਵਧਾਇਆ।

ਦੀਦਾਰ ਸਿੰਘ ਉਰਫ਼ ਦਾਰਾ ਸੇਖਵਾਂ ਨੇ ਨੌਜਵਾਨਾਂ ਨੂੰ ਸੰਦੇਸ਼ ਦਿੱਤਾ ਕਿ ਨਸ਼ਿਆਂ ਅਤੇ ਮਾੜੀਆਂ ਆਦਤਾਂ ਤੋਂ ਦੂਰ ਰਹਿ ਕੇ ਖੇਡਾਂ ਅਤੇ ਕਸਰਤ ਨੂੰ ਆਪਣੀ ਜ਼ਿੰਦਗੀ ਦਾ ਹਿੱਸਾ ਬਣਾਉਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਲਗਨ, ਅਨੁਸ਼ਾਸਨ ਅਤੇ ਲਗਾਤਾਰ ਮਿਹਨਤ ਨਾਲ ਕਿਸੇ ਵੀ ਉਮਰ ਵਿੱਚ ਵੱਡੀ ਪ੍ਰਾਪਤੀ ਹਾਸਲ ਕੀਤੀ ਜਾ ਸਕਦੀ ਹੈ। ਨੇਪਾਲ ਤੋਂ ਜਿੱਤਿਆ ਗਿਆ ਇਹ ਸੋਨ ਤਗਮਾ ਉਨ੍ਹਾਂ ਦੀ ਸਾਲਾਂ ਦੀ ਮਿਹਨਤ ਦਾ ਨਤੀਜਾ ਹੈ ਅਤੇ ਬਟਾਲਾ ਲਈ ਮਾਣ ਵਾਲੀ ਪ੍ਰਾਪਤੀ ਹੈ। ਦੀਦਾਰ ਸਿੰਘ ਉਰਫ ਦਾਰਾ ਸੇਖਵਾਂ ਦੀ ਇਸ ਪ੍ਰਾਪਤੀ ’ਤੇ ਈਕੋ ਗਲੋਬਲ ਕੰਪਨੀ ਦੇ ਸੀਈਓ ਰੋਹਿ ਸ਼ਰਮਾ ਵਲੋਂ ਉਨ੍ਹਾਂ ਨੂੰ 51 ਹਜ਼ਾਰ ਰੁਪਏ ਅਤੇ ਆਮ ਆਦਮੀ ਪਾਰਟੀ ਦੇ ਸੂਬਾ ਜਨਰਲ ਸਕੱਤਰ ਜਗਰੂਪ ਸਿੰਘ ਸੇਖਵਾਂ ਵਲੋਂ ਉਨ੍ਹਾਂ ਨੂੰ 21 ਹਜ਼ਾਰ ਰੁਪਏ ਨਕਦ ਇਨਾਮ ਦੇ ਕੇ ਸਨਮਾਨਿਤ ਕੀਤਾ 

“ਬੰਦੀ ਸਿੰਘਾਂ ਦੀ ਰਿਹਾਈ ਲਈ ਬੱਛੂਆਂ ਟੋਲ ਪਲਾਜ਼ਾ ’ਤੇ ਸ਼ਾਂਤਮਈ ਰੋਸ

ਨਵਾਂਸ਼ਹਿਰ ਜਤਿੰਦਰ ਪਾਲ ਸਿੰਘ ਕਲੇਰ
ਕਾਠਗੜ੍ਹ
ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਦੇ ਸੱਦੇ 'ਤੇ ਬੱਛੂਆਂ ਟੋਲ ਪਲਾਜ਼ਾ 'ਤੇ ਸ਼ਾਂਤਮਈ ਰੋਸ ਪ੍ਰਦਰਸ਼ਨ; ਆਮ ਜਨਤਾ ਤੇ ਟਰੱਕ ਚਾਲਕਾਂ ਨੇ ਦਿੱਤਾ ਭਰਵਾਂ ਸਮਰਥਨ

'ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਨੂੰ ਤੁਰੰਤ ਕੀਤਾ ਜਾਵੇ ਰਿਹਾਅ'—ਜਥੇਦਾਰ ਹਰਨੇਕ ਸਿੰਘ ਫੋਜੀ ਜਥੇਬੰਦੀਆਂ ਨੇ ਸਰਕਾਰ ਨੂੰ ਦਿੱਤੀ ਚੇਤਾਵਨੀ

ਐਮਰਜੈਂਸੀ ਵਾਹਨਾਂ ਲਈ ਰੱਖਿਆ ਗਿਆ ਵਿਸ਼ੇਸ਼ ਲਾਂਘਾ


ਕੌਮੀ ਇਨਸਾਫ਼ ਮੋਰਚੇ ਵੱਲੋਂ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਦਿੱਤੇ ਗਏ ਪੰਜਾਬ ਬੰਦ ਦੇ ਸੱਦੇ ਤਹਿਤ ਅੱਜ ਬੱਛੂਆਂ ਟੋਲ ਪਲਾਜ਼ਾ ਵਿਖੇ ਵੱਖ-ਵੱਖ ਜਥੇਬੰਦੀਆਂ ਵੱਲੋਂ ਸ਼ਾਂਤਮਈ ਢੰਗ ਨਾਲ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਇਲਾਕੇ ਦੇ ਲੋਕਾਂ ਅਤੇ ਖ਼ਾਸ ਤੌਰ 'ਤੇ ਟਰੱਕ ਅਪਰੇਟਰਾਂ ਵੱਲੋਂ ਸੰਘਰਸ਼ ਦਾ ਪੂਰਨ ਸਮਰਥਨ ਕੀਤਾ ਗਿਆ। ਕਈ ਟਰੱਕ ਚਾਲਕਾਂ ਕੋਲ ਕੱਚਾ ਮਾਲ ਹੋਣ ਦੇ ਬਾਵਜੂਦ ਉਨ੍ਹਾਂ ਨੇ ਸੰਘਰਸ਼ ਦੀ ਗੰਭੀਰਤਾ ਨੂੰ ਸਮਝਦਿਆਂ ਆਪਣੀਆਂ ਗੱਡੀਆਂ ਸੜਕ ਕਿਨਾਰੇ ਖੜ੍ਹੀਆਂ ਕਰਕੇ ਪ੍ਰਦਰਸ਼ਨਕਾਰੀਆਂ ਨਾਲ ਡਟਵਾਂ ਸਾਥ ਦਿੱਤਾ।
ਧਰਨੇ ਦੌਰਾਨ ਆਮ ਲੋਕਾਂ ਦੀ ਸਹੂਲਤ ਅਤੇ ਐਮਰਜੈਂਸੀ ਹਾਲਾਤਾਂ ਦਾ ਵਿਸ਼ੇਸ਼ ਧਿਆਨ ਰੱਖਿਆ ਗਿਆ। ਪ੍ਰਬੰਧਕਾਂ ਅਤੇ ਵਲੰਟੀਅਰਾਂ ਵੱਲੋਂ ਪੁਲਿਸ ਪ੍ਰਸ਼ਾਸਨ ਦੇ ਤਾਲਮੇਲ ਨਾਲ ਦੋ ਐਮਰਜੈਂਸੀ ਲਾਈਨਾਂ ਖੁੱਲ੍ਹੀਆਂ ਰੱਖੀਆਂ ਗਈਆਂ ਸਨ, ਜਿਨ੍ਹਾਂ ਰਾਹੀਂ ਪੀ.ਜੀ.ਆਈ. ਜਾਣ ਵਾਲੇ ਮਰੀਜ਼ਾਂ, ਐਂਬੂਲੈਂਸਾਂ, ਅਫ਼ਸੋਸ ਜਾਂ ਵਿਆਹ-ਸ਼ਾਦੀਆਂ ਵਾਲੇ ਵਾਹਨਾਂ ਨੂੰ ਬਿਨਾਂ ਕਿਸੇ ਰੁਕਾਵਟ ਦੇ ਲੰਘਾਇਆ ਗਿਆ। ਪ੍ਰਦਰਸ਼ਨਕਾਰੀਆਂ ਨੇ ਦੱਸਿਆ ਕਿ ਉਹ ਕਿਸੇ ਵੀ ਆਮ ਨਾਗਰਿਕ ਨੂੰ ਪਰੇਸ਼ਾਨ ਨਹੀਂ ਕਰਨਾ ਚਾਹੁੰਦੇ, ਸਗੋਂ ਇਹ ਕਦਮ ਗੂੰਗੀਆਂ-ਬੋਲੀਆਂ ਸਰਕਾਰਾਂ ਦੇ ਕੰਨ ਖੋਲ੍ਹਣ ਲਈ ਚੁੱਕਿਆ ਗਿਆ ਹੈ।
ਇਸ ਮੌਕੇ ਸੰਬੋਧਨ ਕਰਦਿਆਂ ਆਗੂਆਂ ਨੇ ਆਖਿਆ ਕਿ ਬੰਦੀ ਸਿੰਘ ਪਿਛਲੇ 30-35 ਸਾਲਾਂ ਤੋਂ ਜੇਲ੍ਹਾਂ ਵਿੱਚ ਬੰਦ ਹਨ ਅਤੇ ਆਪਣੀਆਂ ਕਾਨੂੰਨੀ ਸਜ਼ਾਵਾਂ ਪੂਰੀਆਂ ਕਰਨ ਦੇ ਬਾਵਜੂਦ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ ਜਾ ਰਿਹਾ। ਸਰਕਾਰਾਂ ਵੱਲੋਂ ਇਹ ਭਰਮ ਫੈਲਾਇਆ ਜਾ ਰਿਹਾ ਹੈ ਕਿ ਬੰਦੀ ਸਿੰਘਾਂ ਦੇ ਬਾਹਰ ਆਉਣ ਨਾਲ ਅਮਨ-ਕਾਨੂੰਨ ਨੂੰ ਖ਼ਤਰਾ ਹੈ, ਜਦਕਿ ਪੰਜਾਬ ਸਮੇਤ ਹੋਰਨਾਂ ਸੂਬਿਆਂ ਦੇ ਹਰ ਵਰਗ ਦੇ ਲੋਕ ਅਤੇ ਹਿੰਦੂ ਸੰਗਠਨ ਵੀ ਮਨੁੱਖੀ ਅਧਿਕਾਰਾਂ ਦੇ ਆਧਾਰ 'ਤੇ ਉਨ੍ਹਾਂ ਦੀ ਰਿਹਾਈ ਦੀ ਮੰਗ ਕਰ ਰਹੇ ਹਨ। ਆਗੂਆਂ ਨੇ ਖ਼ਾਸ ਤੌਰ 'ਤੇ ਜ਼ਿਕਰ ਕੀਤਾ ਕਿ ਭਾਈ ਜਗਤਾਰ ਸਿੰਘ ਹਵਾਰਾ ਦੀ ਮਾਤਾ ਜੀ ਬਹੁਤ ਬਿਰਧ ਹਨ ਅਤੇ ਉਨ੍ਹਾਂ ਦੀ ਹਾਲਤ ਬੇਹੱਦ ਨਾਜ਼ੁਕ ਹੈ, ਪਰ ਸਰਕਾਰ ਵੱਲੋਂ ਪੁੱਤ ਨੂੰ ਮਾਂ ਨਾਲ ਮਿਲਾਉਣ ਲਈ ਪੈਰੋਲ ਤੱਕ ਨਹੀਂ ਦਿੱਤੀ ਜਾ ਰਹੀ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਇਨਸਾਫ਼ ਨਾ ਦਿੱਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ।
ਪ੍ਰਦਰਸ਼ਨ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਨੂੰ ਸੁਚਾਰੂ ਬਣਾਈ ਰੱਖਣ ਲਈ ਜਥੇਬੰਦੀ ਵੱਲੋਂ ਡੀ.ਐੱਸ.ਪੀ. ਹੇਮੰਤ ਮਲਹੋਤਰਾ, ਐੱਸ.ਐੱਚ.ਓ. ਇੰਸਪੈਕਟਰ ਕਮਲ ਤਨੇਜਾ, ਚੌਕੀ ਇੰਚਾਰਜ ਏ.ਐੱਸ.ਆਈ. ਸਿਕੰਦਰ ਪਾਲ ਅਤੇ ਸਮੁੱਚੇ ਪੁਲਿਸ ਪ੍ਰਸ਼ਾਸਨ ਦਾ ਧੰਨਵਾਦ ਕੀਤਾ ਗਿਆ।
ਇਸ ਮੌਕੇ ਜਥੇਦਾਰ ਹਰਨੇਕ ਸਿੰਘ ਫ਼ੌਜੀ, ਵਾਰਿਸ ਪੰਜਾਬ ਦੇ ਜਨਰਲ ਸਕੱਤਰ ਅਤੇ ਸੀਨੀਅਰ ਆਗੂ ਪ੍ਰਵੇਸ਼ ਖੋਸਲਾ ਬਲਾਚੌਰ, ਠੇਕੇਦਾਰ ਗੁਰਚਰਨ ਸਿੰਘ ਉੱਦਲਣੀ, ਇਕਬਾਲ ਸਿੰਘ ਮਾਨ ਪਨਿਆਲੀ ਕਲਾਂ, ਗੁਰਵਿੰਦਰ ਸਿੰਘ ਚੀਮਾ, ਹਰਜਿੰਦਰ ਸਿੰਘ, ਜਥੇਦਾਰ ਤਰਲੋਚਨ ਸਿੰਘ ਮਾਨ ਪਨਿਆਲੀ, ਗੁਰਮੁੱਖ ਸਿੰਘ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ), ਜਥੇਦਾਰ ਜਗਤਾਰ ਸਿੰਘ, ਜਸਕਰਨ ਸਿੰਘ, ਗੁਰਮੁੱਖ ਸਿੰਘ ਮਹਿਮੂਦਪੁਰ ਮੰਡਾਰ, ਗੁਲਾਬ ਸਿੰਘ ਸੁੱਧਾਮਾਜਰਾ, ਸਾਬਕਾ ਸਰਪੰਚ ਨਰਾਇਣ ਚੰਦ, ਰਮੇਸ਼ ਕੁਮਾਰ ਮੁੱਤੋਂ, ਸ਼ਾਮ ਲਾਲ ਮਿਹਰ ਕਟਾਰੀਆ (ਪ੍ਰਧਾਨ ਟਰੱਕ ਯੂਨੀਅਨ ਬਲਾਚੌਰ), ਬਲਦੇਵ ਸਿੰਘ ਖੋਸਲਾ, ਜਸ਼ਨਪ੍ਰੀਤ ਸਿੰਘ, ਦਿਲਪ੍ਰੀਤ ਸਿੰਘ, ਜ਼ੋਰਾ ਸਿੰਘ ਪਨਿਆਲੀ ਅਤੇ ਕੁਲਵਿੰਦਰ ਸਿੰਘ ਸਮੇਤ ਵੱਡੀ ਗਿਣਤੀ ਵਿੱਚ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦੇ ਅਤੇ ਇਲਾਕਾ ਨਿਵਾਸੀ ਹਾਜ਼ਰ ਸਨ।

ਗਵਰਨਰ ਨਾਲ ਮੁਲਾਕਾਤ ਮਗਰੋਂ ਹਵਾਰਾ ਦੀ ਪੈਰੋਲ ’ਤੇ CM ਮਾਨ ਦਾ ਵੱਡਾ ਬਿਆਨ, 10 ਦਿਨਾਂ ਦੀ ਪੈਰੋਲ ’ਤੇ ਹੋਵੇਗਾ ਫ਼ੈਸਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਤੋਂ ਬਾਅਦ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਨੂੰ ਲੈ ਕੇ ਵੱਡਾ ਬਿਆਨ ਦਿੱਤਾ। CM ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਨੁੱਖੀ ਆਧਾਰ ’ਤੇ ਹਵਾਰਾ ਨੂੰ ਪੈਰੋਲ ਦੇਣ ਦੀ ਸਿਫ਼ਾਰਸ਼ ਪਹਿਲਾਂ ਵੀ ਕੀਤੀ ਜਾ ਚੁੱਕੀ ਹੈ।
ਹਵਾਰਾ ਦੀ 10 ਦਿਨਾਂ ਦੀ ਪੈਰੋਲ ਦੇ ਮਾਮਲੇ ਵਿੱਚ ਹੁਣ ਕੇਂਦਰ ਸਰਕਾਰ ਵੱਲੋਂ ਫ਼ੈਸਲਾ ਕੀਤਾ ਜਾਣਾ ਹੈ। CM ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਅਮਨ-ਕਾਨੂੰਨ ਨੂੰ ਲੈ ਕੇ ਪੂਰਾ ਭਰੋਸਾ ਦਿੱਤਾ ਗਿਆ ਹੈ।
ਇਸ ਮਾਮਲੇ ਨਾਲ ਜੁੜੀ ਹਰ ਤਾਜ਼ਾ ਜਾਣਕਾਰੀ ਅਤੇ ਪੰਜਾਬ ਦੀਆਂ ਵੱਡੀਆਂ ਖ਼ਬਰਾਂ ਲਈ Public Spot News ਨੂੰ Subscribe ਕਰੋ।
#JagtarSinghHawara #HawaraParole #BhagwantMann #PunjabNews #PunjabBreakingNews #PunjabLatestNews #PunjabiNews #PublicSpotNews

ਪੰਜਾਬ ਨਿਊਜ਼

ਵੱਡੀ ਖਬਰ: ਗ੍ਰਿਫਤਾਰ ਕੀਤੇ ਗਏ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਦੀ ਅਦਾਲਤ 'ਚ ਕੀਤਾ ਗਿਆ ਪੇਸ਼

ਗ੍ਰਿਫਤਾਰ ਕੀਤੇ ਗਏ ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਨੂੰ ਦਸੂਹਾ ਦੀ ਅਦਾਲਤ 'ਚ ਕੀਤਾ ਗਿਆ ਪੇਸ਼

ਟਾਂਡਾ ਦੇ ਸਾਬਕਾ SHO ਗੁਰਿੰਦਰਜੀਤ ਸਿੰਘ ਨਾਗਰਾ ਗ੍ਰਿਫਤਾਰ

ਕੋਵਿਡ ਵੈਕਸੀਨ : ਕੇਂਦਰੀ ਜੇਲ੍ਹ ’ਚ ਸਾਰੇ ਬੰਦੀਆਂ ਅਤੇ ਸਟਾਫ਼ ਦਾ ਟੀਕਾਕਰਨਸਿਹਤ ਵਿਭਾਗ ਦੀ ਟੀਮ ਵਲੋਂ ਸ਼ੁਕਰਵਾਰ ਨੂੰ ਲਗਾਈਆਂ ਗਈਆਂ 187 ਡੋਜਾਂ

ਕੋਵਿਡ ਵੈਕਸੀਨ : ਕੇਂਦਰੀ ਜੇਲ੍ਹ ’ਚ ਸਾਰੇ ਬੰਦੀਆਂ ਅਤੇ ਸਟਾਫ਼ ਦਾ ਟੀਕਾਕਰਨ
ਸਿਹਤ ਵਿਭਾਗ ਦੀ ਟੀਮ ਵਲੋਂ ਸ਼ੁਕਰਵਾਰ ਨੂੰ ਲਗਾਈਆਂ ਗਈਆਂ 187 ਡੋਜਾਂ
ਹੁਸ਼ਿਆਰਪੁਰ, 23 ਅਪ੍ਰੈਲ : ਜ਼ਿਲ੍ਹੇ ਵਿੱਚ ਚੱਲ ਰਹੇ ਕੋਵਿਡ ਟੀਕਾਕਰਨ ਤਹਿਤ ਸਥਾਨਕ ਕੇਂਦਰੀ ਜੇਲ੍ਹ ਵਿੱਚ 31 ਮਾਰਚ ਤੋਂ ਬਾਅਦ ਆਏ ਕੁੱਲ 183 ਬੰਦੀਆਂ ਦੇ ਕੋਵਿਡ ਵੈਕਸੀਨ ਲਾਉਣ ਤੋਂ ਇਲਾਵਾ 3 ਸਟਾਫ਼ ਮੈਂਬਰਾਂ ਦੇ ਵੀ ਕੋਵਿਡ ਟੀਕਾਕਰਨ ਦੀ ਪਹਿਲੀ ਡੋਜ਼ ਲਗਾਈ ਗਈ।
ਕੇਂਦਰੀ ਜੇਲ੍ਹ ਵਿੱਚ ਲੱਗੇ ਵਿਸ਼ੇਸ਼ ਟੀਕਾਕਰਨ ਕੈਂਪ ਸਬੰਧੀ ਜਾਣਕਾਰੀ ਦਿੰਦਿਆਂ ਜੇਲ੍ਹ ਸੁਪਰਡੈਂਟ ਇਕਬਾਲ ਸਿੰਘ ਧਾਲੀਵਾਲ ਨੇ ਦੱਸਿਆ ਕਿ ਕੇਂਦਰੀ ਜੇਲ੍ਹ ਵਿੱਚ ਸਾਰੇ ਯੋਗ ਲਾਭਪਾਤਰੀਆਂ ਦੇ ਵੈਕਸੀਨ ਲੱਗ ਜਾਣ ਨਾਲ ਜੇਲ੍ਹ ਅੰਦਰ 100 ਫੀਸਦੀ ਟੀਕਾਕਰਨ ਹੋ ਗਿਆ ਹੈ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਦੀ ਟੀਮ ਵਲੋਂ ਜੇਲ੍ਹ ਵਿੱਚ ਬੰਦ ਕੁੱਲ 605 ਬੰਦੀਆਂ ਵਿੱਚੋਂ ਯੋਗ 579 ਦੇ ਵੈਕਸੀਨ ਲਗਾ ਦਿੱਤੀ ਗਈ ਹੈ ਜਦਕਿ ਰਹਿੰਦੇ 26 ਦੇ ਮੈਡੀਕਲ ਕਾਰਨਾਂ ਕਰਕੇ ਵੈਕਸੀਨ ਨਹੀਂ ਲੱਗ ਸਕੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਖੁਦ ਅੱਜ ਕੋਵਿਡ ਵੈਕਸੀਨ ਦੀ ਦੂਜੀ ਡੋਜ਼ ਲਗਵਾਈ ਹੈ ਅਤੇ ਬਾਕੀ ਸਾਰੇ ਸਟਾਫ਼ ਮੈਂਬਰਾਂ ਦਾ ਵੀ ਟੀਕਾਕਰਨ ਹੋ ਚੁੱਕਾ ਹੈ।
ਜੇਲ੍ਹ ਸੁਪਰਡੈਂਟ ਨੇ ਦੱਸਿਆ ਕਿ ਪਿਛਲੀ ਵਾਰ ਲੱਗੇ ਵਿਸ਼ੇਸ਼ ਕੈਂਪ ਵਿੱਚ ਬੰਦੀਆਂ ਤੋਂ ਇਲਾਵਾ ਲਗਭਗ ਸਾਰੇ ਸਟਾਫ਼ ਨੂੰ ਪਹਿਲੀ ਡੋਜ਼ ਲਗਾ ਦਿੱਤੀ ਗਈ ਸੀ ਅਤੇ ਰਹਿੰਦੇ 3 ਸਟਾਫ਼ ਮੈਂਬਰਾਂ ਦਾ ਅੱਜ ਟੀਕਾਕਰਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਅੱਜ ਲੱਗੀਆਂ 187 ਡੋਜ਼ਾਂ ਵਿੱਚੋਂ 179 ਪੁਰਸ਼ਾਂ ਅਤੇ 8 ਡੋਜ਼ਾ ਮਹਿਲਾਵਾਂ ਦੇ ਲਗਾਈਆਂ ਗਈਆਂ। ਇਸ ਮੌਕੇ ਹੋਰਨਾਂ ਤੋਂ ਇਲਾਵਾ ਡਿਪਟੀ ਸੁਪਰਡੈਂਟ ਤੇਜਪਾਲ ਸਿੰਘ, ਏ.ਕੇ. ਸੈਣੀ, ਦੇਸ ਸਿੰਘ ਤੇ ਗੁਰਦਿਆਲ ਸਿੰਘ (ਤਿੰਨੇ ਸਹਾਇਕ ਸੁਪਰਡੈਂਟ), ਡਾ. ਰਾਮਵੀਰ ਅਤੇ ਡਾ. ਮੋਹਿਤ ਭਾਰਤੀ ਮੌਜੂਦ ਸਨ।